ਮੋਦੀ ਸਰਕਾਰ ਨੂੰ ਸਮਝ ਲੈਣਾਂ ਚਾਹੀਦਾ ਹੈ ਕਿ ਸਾਡਾ ਤਾ ਇਤਿਹਾਸ ਹੀ ਕੁਰਬਾਨੀਆਂ ਨਾਲ ਭਰਿਆ ਪਿਆ ਹੈ :ਦੀਦਾਰ ਸਿੰਘ ਸਹੋੜਾ

ਲੁਧਿਆਣਾ 28 DEC (ਸੁਨੀਲ ਕੁਮਾਰ ਬਿਓਰੋ ਚੀਫ) ਇਤਿਹਾਸ ਗਵਾਹ ਹੈ ਕਿ ਹੁਣ ਤੱਕ ਦੀਆਂ ਸਭ ਤੋ ਵੱਧ ਕੁਰਬਾਨੀਆਂ ਪੰਜਾਬ ਦੇ ਹਿੱਸੇ ਆਇਆ ਹਨ ਪੰਜਾਬ ਨੇ ਹਰ ਜੁਲਮ ਦਾ ਟਾਕਰਾ ਬੜੀ ਦਲੇਰੀ ਅਤੇ ਸੂਝ ਬੂਝ ਨਾਲ ਕੀਤਾ ਹੈ ਹੁਣ ਵੀ ਮੋਦੀ ਸਰਕਾਰ ਦੇ ਜੁਲਮ ਖਿਲਾਫ ਡਟ ਕੇ ਦਿੱਲੀ ਦੀ ਹਿੱਕ ਤੇ ਚੜ ਕੇ ਇੱਕ ਵਾਰ ਫਿਰ ਇਤਿਹਾਸ ਸਿਰਜ ਦਿੱਤਾ ਹੈ ਅਤੇ ਦੁਨੀਆਂ ਨੂੰ ਦੱਸ ਦਿੱਤਾ ਹੈ ਕਿ ਅਸੀਂ ਆਪਣੇ ਹੱਕਾਂ ਲਈ ਅੱਜ ਵੀ ਲੜਨਾ ਜਾਣਦੇ ਹਾਂ ਬੇਸੱਕ ਸਾਨੂੰ ਕਿੰਨੀਆਂ ਵੀ ਕੁਰਬਾਨੀਆਂ ਕਿਉ ਨਾ ਦੇਣੀਆਂ ਪੈਣ ਇਹਨਾਂ ਵਿਚਾਰ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਸਹੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਹਨਾਂ ਕਿਹਾ ਕਿ ਕਿਸਾਨਾਂ ਸੰਘਰਸ਼ ਅੰਦੋਲਨ ਵਿੱਚ ਸਹੀਦ ਹੋਏ ਕਿਸਾਨਾਂ ਦੀਆਂ ਕੁਰਬਾਨੀਆਂ ਨੇ ਇਸ ਤੇ ਮੋਹਰ ਲਗਾ ਦਿੱਤੀ ਹੈ ਉਹਨਾਂ ਕਿਹਾ ਕੇਂਦਰ ਸਰਕਾਰ ਦੇ ਜੁਲਮ ਖਿਲਾਫ ਲੜਦੇ ਹੋਏ ਸਹੀਦ ਹੋਣ ਵਾਲੇ ਕਿਸਾਨਾਂ ਦੀਆਂ ਕੁਰਬਾਨੀਆਂ ਇਤਿਹਾਸ ਦੇ ਪੰਨਿਆਂ ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਣਗੀਆਂ ਉਹਨਾਂ ਕਿਹਾ ਮੋਦੀ ਸਰਕਾਰ ਨੂੰ ਸਮਝ ਲੈਣਾਂ ਚਾਹੀਦਾ ਹੈ ਕਿ ਸਾਡਾ ਤਾ ਇਤਿਹਾਸ ਹੀ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਮੋਦੀ ਸਰਕਾਰ ਦੱਸੇ ਕਿ ਇਹ ਕਿਸਾਨਾਂ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਲਈ ਉਹ ਹੋਰ ਕਿੰਨੀਆਂ ਕੁਰਬਾਨੀਆਂ ਹੋਰ ਚਾਹੁੰਦੀ ਹੈ ਉਹਨਾਂ ਕਿਹਾ ਕਿ ਮੋਦੀ ਨੂੰ ਬਾਜ ਆ ਜਾਣਾ ਚਾਹੀਦਾ ਹੁਣ ਨਹੀ ਤਾ ਇਸਦਾ ਖਮਿਆਜ਼ਾ ਆਉਣ ਵਾਲੀਆਂ ਬੀ ਜੇ ਪੀ ਦੀਆਂ ਕਈ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ

LEAVE A REPLY

Please enter your comment!
Please enter your name here