ਵਿਧਾਇਕ ਪਰਾਸ਼ਰ ਨੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 1.34 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਲੁਧਿਆਣਾ, 5 ਦਸੰਬਰ:(ਰਾਜਨ)ਸ਼ਹਿਰ ਵਾਸੀਆਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਸੱਤ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਇਨ੍ਹਾਂ ਪ੍ਰਾਜੈਕਟਾਂ ਵਿੱਚ ਡਿਵੀਜ਼ਨ ਨੰਬਰ 3 ਥਾਣੇ ਤੋਂ ਮਾਧੋਪੁਰੀ ਅਤੇ ਵੇਟ ਗੰਜ ਨੂੰ ਜਾਣ ਵਾਲੀ ਮੁੱਖ ਸੜਕ ਦਾ ਨਵੀਨੀਕਰਨ, ਵਾਰਡ ਨੰਬਰ 20 (ਨਵਾਂ ਵਾਰਡ ਨੰਬਰ 30) ਦੀ ਘੋੜਾ ਕਲੋਨੀ ਵਿੱਚ ਵੱਖ-ਵੱਖ ਪਾਰਕਾਂ ਦਾ ਨਵੀਨੀਕਰਨ, ਵਾਰਡ ਨੰਬਰ 62(ਨਵਾਂ ਵਾਰਡ ਨੰਬਰ 77) ਦੇ ਦਾਈ ਹੱਟਾ ਵਿੱਚ ਸੜਕ ਦੀ ਮੁੜ ਉਸਾਰੀ ਦਾ

ਪ੍ਰਾਜੈਕਟ, ਵਾਰਡ ਨੰਬਰ 57 (ਨਵਾਂ ਵਾਰਡ ਨੰਬਰ 81) ਦੇ ਧਰਮਪੁਰਾ ਵਿੱਚ ਅਤੇ ਵਾਰਡ ਨੰਬਰ 59 (ਨਵਾਂ ਵਾਰਡ ਨੰਬਰ 85) ਵਿੱਚ ਵੱਖ-ਵੱਖ ਗਲੀਆਂ ਦਾ ਨਿਰਮਾਣ, ਸਰਕਾਰੀ ਪ੍ਰਾਇਮਰੀ ਸਕੂਲ ਇਕਬਾਲ ਗੰਜ ਵਿੱਚ ਕਮਰਿਆਂ ਦੀ ਉਸਾਰੀ, ਟਾਇਲਟ ਸੈੱਟ ਅਤੇ ਆਰ.ਓ ਸਿਸਟਮ ਲਗਾਉਣ ਦਾ ਕੰਮ ਅਤੇ ਡਵੀਜ਼ਨ ਨੰਬਰ 3 ਥਾਣੇ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਮਰਿਆਂ ਦੀ

ਉਸਾਰੀ ਦੇ ਕੰਮ ਸ਼ਾਮਲ ਹਨ।ਇਹ ਪ੍ਰਾਜੈਕਟ 1.34 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਰਹੇ ਹਨ।ਹਲਕਾ ਵਾਸੀਆਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵਧੀਆ

ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਵਿਧਾਇਕ ਨੇ ਕਿਹਾ ਕਿ ਮੰਗਲਵਾਰ ਨੂੰ ਕਰੀਬ 1.34 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਅਜਿਹੇ ਹੋਰ ਪ੍ਰੋਜੈਕਟ ਲਾਂਚ ਕੀਤੇ ਜਾਣਗੇ।ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੰਮਾਂ ਦੀ ਗੁਣਵੱਤਾ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਵੀ ਕੀਤੀ।

LEAVE A REPLY

Please enter your comment!
Please enter your name here