ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਲੁਧਿਆਣਾ ( RAJAN ) :- ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਨਿਊ ਗੁਰਨਾਮ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 13.75 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਅਮਨ ਬੱਗਾ, ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਐਸ.ਡੀ.ਓ. ਅੰਸ਼ੁਲ ਗਰਚਾ, ਮਲਕੀਤ ਮੰਗਾ, ਮੁੰਨਾ ਪਾਂਡੇ, ਪਿੰਕੀ, ਵਿਜੇ ਭਾਟੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here