ਲੁਧਿਆਣਾ ( RAJAN ) :- ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ 04 ਜਨਵਰੀ ਤੋਂ 08 ਜਨਵਰੀ ਤੱਕ ਸਵੇਰੇ 09 ਵਜੇ ਤੋਂ ਸ਼ਾਮ 04:30 ਵਜੇ ਤੱਕ ਕਾਰਜ਼ਸੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਪਰੋਕਤ ਤੈਅ ਸਮੇਂ ਅਨੁਸਾਰ ਪ੍ਰਸ਼ਾਸ਼ਕੀ ਸੇਵਾਵਾਂ ਦਾ ਲਾਭ ਲਿਆ ਜਾਵੇ।
Latest article
ਹੁਣ ਤਗੜੇ ਹੋ ਕੇ ਕਰਨਾ ਵਿਰੋਧੀਆਂ ਦਾ ਮੁਕਾਬਲਾ, ਮੁੜ ਅਕਾਲੀ ਬਣਦਿਆਂ ਹੀ ਦਹਾੜਿਆ ਸੁੱਚਾ...
ਗੁਰਦਾਸਪੁਰ ( Rajan ) :- ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਪਾਰਟੀ ਦੇ ਵਿੱਚ ਸ਼ਾਮਿਲ ਕਰ...
ਸਰਪੰਚੀ ਦੀ ਨੋਮੀਨੇਸ਼ਨ ਦਾ ਅੰਤਿਮ ਦਿਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ
ਗੁਰਦਾਸਪੁਰ ( Rajan ) :- 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਅੱਜ ਯਾਨੀ 4 ਅਕਤੂਬਰ...
ਹੁਣ ਭਾਜਪਾ ਆਗੂ ਫਤਹਿ ਜੰਗ ਸਿੰਘ ਬਾਜਵਾ ਦੇ ਬੀਡੀਪੀਓ ਦਫਤਰ ਪਹੁੰਚਣ ਤੇ ਅਧਿਕਾਰੀ ਅਤੇ...
ਗੁਰਦਾਸਪੁਰ ( RAJAN ) :- ਪੰਜਾਬ ਵਿੱਚ ਪੰਚਾਇਤ ਚੋਣਾਂ ਦਾ ਦੌਰ ਚੱਲ ਰਿਹਾ ਹੈ ਜਿਸਦੇ ਚਲਦੇ BDPOs ਦਫ਼ਤਰਾਂ ਦੇ ਸਾਰੇ ਕਰਮਚਾਰੀਆਂ ਨੂੰ...
Weather
Ludhiana
clear sky
36.2
°
C
36.2
°
36.2
°
19 %
4.7kmh
0 %
Mon
34
°
Tue
38
°
Wed
37
°
Thu
37
°
Fri
38
°