ਸੁਨਹਿਰਾ ਭਾਰਤ ਪਾਰਟੀ ਦੇ ਕੌਮੀ ਪ੍ਰਧਾਨ ਰਾਕੇਸ਼ ਕੁਮਾਰ ਲੜਣਗੇ ਲੁਧਿਆਣਾ ਤੋਂ ਲੋਕ ਸਭਾ ਚੋਣ

** ਲੁਧਿਆਣਾ ਸਥਿਤ ਮੁੱਖ ਦਫਤਰ ਵਿਖੇ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ; ਪੰਜਾਬ ਸਣੇ ਚੰਡੀਗੜ੍ਹ ਦੀਆਂ ਸਾਰੀਆਂ 14 ਲੋਕ ਸਭਾ ਸੀਟਾਂ ਤੇ ਚੋਣ ਲੜੇਗੀ ਸੁਨਹਿਰਾ ਭਾਰਤ ਪਾਰਟੀ; 30 ਅਪ੍ਰੈਲ ਤੋਂ ਬਾਅਦ ਬਾਕੀ ਉਮੀਦਵਾਰਾਂ ਦਾ ਵੀ ਕਰ ਦਿੱਤਾ ਜਾਵੇਗਾ ਐਲਾਨ; ਮਹਿੰਗਾਈ, ਬੇਰੁਜ਼ਗਾਰੀ, ਨਸ਼ੇ, ਬੇਅਦਬੀਆਂ ਸਣੇ ਪੰਜਾਬ ਦੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਤੇ ਚੋਣ ਲੜੇਗੀ ਪਾਰਟੀ

ਲੁਧਿਆਣਾ ( Rajan ) :- ਸੁਨਹਿਰਾ ਭਾਰਤ ਪਾਰਟੀ ਪੰਜਾਬ ਸਣੇ ਚੰਡੀਗੜ੍ਹ ਦੀਆਂ ਸਾਰੀਆਂ 14 ਲੋਕ ਸਭਾ ਸੀਟਾਂ ਤੇ ਚੋਣ ਲੜੇਗੀ ਅਤੇ ਲੁਧਿਆਣਾ ਲੋਕ ਸਭਾ ਸੀਟ ਲਈ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਿਹੜਾ ਐਲਾਨ ਅੱਜ ਪਾਸਪੋਰਟ ਦਫਤਰ ਨੇੜੇ ਪਾਰਟੀ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰਸ ਦੌਰਾਨ ਕੀਤਾ ਗਿਆ।

ਇਸ ਮੌਕੇ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਸ. ਅਮਰਜੀਤ ਸਿੰਘ ਖਾਲਸਾ ਨੇ ਪਾਰਟੀ ਵੱਲੋਂ ਚੋਣਾਂ ਲੜਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਵਰਗੀਆਂ ਰਿਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਲੇਕਿਨ ਹੁਣ ਉਹਨਾਂ ਦਾ ਆਪ ਤੋਂ ਵੀ ਮੋਹ ਭੰਗ ਹੋ ਚੁੱਕਾ ਹੈ। ਇਹਨਾਂ

ਹਾਲਾਤਾਂ ਵਿੱਚ ਸੁਨਹਿਰਾ ਭਾਰਤ ਪਾਰਟੀ ਨੇ ਲੋਕ ਹਿਤ ਦੇ ਮੁੱਦਿਆਂ ਨੂੰ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਵਿੱਚ ਚੁੱਕਣ ਦਾ ਫੈਸਲਾ ਕੀਤਾ ਹੈ। ਜਿਨਾਂ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਰਾਕੇਸ਼ ਕੁਮਾਰ ਨੂੰ ਲੁਧਿਆਣਾ ਲੋਕ ਸਭਾ ਹਲਕਾ ਲਈ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ।ਪਾਰਟੀ ਦੇ ਕੌਮੀ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਰਾਕੇਸ਼ ਕੁਮਾਰ ਨੇ ਕਿਹਾ ਕਿ ਸੁਨਹਿਰਾ ਭਾਰਤ ਪਾਰਟੀ ਵੱਲੋਂ ਪੁੱਤ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਸੂਬੇ ਅੰਦਰ ਚਿੱਟੇ ਖਿਲਾਫ ਜੰਗ ਵਿੱਢੀ ਗਈ ਹੈ। ਇਸ ਤੋਂ ਇਲਾਵਾ, ਟੁੱਟੀਆਂ ਸੜਕਾਂ, ਹਸਪਤਾਲ, ਬੇਰੁਜ਼ਗਾਰੀ, ਮਹਿੰਗਾਈ, ਬੇਅਦਬੀਆਂ ਸਣੇ ਕਈ ਹੋਰ ਸਮੱਸਿਆਵਾਂ ਹਨ, ਜਿਨਾਂ ਦਾ ਹੱਲ ਹੋਣਾ ਜਰੂਰੀ ਹੈ। ਇਸ ਮੌਕੇ ਉਹਨਾਂ ਨੇ ਬੀਤੇ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿੱਚ ਚੂਹਿਆ ਵਲੋਂ ਮਚਾਈ ਅੱਤ ਦਾਵੇ ਜ਼ਿਕਰ ਕੀਤਾ।

ਜਿਸ ਬਾਰੇ ਮੀਡੀਆ ਵੱਲੋਂ ਸਰਗਰਮੀ ਨਾਲ ਜ਼ਿਕਰ ਕੀਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਸਮੇਂ-ਸਮੇਂ ਸਿਰ ਆਪਣੀ ਰਣਨੀਤੀ ਅਤੇ ਮੁੱਦਿਆਂ ਬਾਰੇ ਹੋਰ ਵਿਸਥਾਰ ਸਹਿਤ ਚਰਚਾ ਕੀਤੀ ਜਾਵੇਗੀ।ਜਦਕਿ ਬਾਕੀ ਉਮੀਦਵਾਰਾਂ ਦੇ ਐਲਾਨ ਬਾਰੇ ਉਹਨਾਂ ਨੇ ਕਿਹਾ ਕਿ 30 ਅਪ੍ਰੈਲ ਤੋਂ ਬਾਅਦ ਬਾਕੀ ਰਹਿ ਗਈਆਂ ਲੋਕ ਸਭਾ ਸੀਟਾਂ ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸ ਮੌਕੇ ਪਾਰਟੀ ਆਗੂਆਂ ਨੇ ਰਾਕੇਸ਼ ਕੁਮਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਐਲਾਨ ਕੀਤਾ। ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਨਾਲ ਜੁੜੀਆਂ ਕਈ ਸਮੱਸਿਆਵਾਂ ਹਨ। ਗਿਲ ਰੋਡ ਦੀਆਂ ਸੜਕਾਂ

ਟੁੱਟੀਆਂ ਹੋ ਹਨ, ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਨਹੀਂ ਮਿਲ ਰਹੀਆਂ। ਉਹਨਾਂ ਨੇ ਰਾਕੇਸ਼ ਕੁਮਾਰ ਦਾ ਡੱਟ ਕੇ ਸਮਰਥਨ ਕਰਨ ਦਾ ਐਲਾਨ ਕੀਤਾ।ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ, ਪਾਰਟੀ ਦੇ ਸੂਬਾ ਮੁੱਖ ਬੁਲਾਰੇ ਸ. ਅਮਰਜੀਤ ਸਿੰਘ ਖਾਲਸਾ, ਜਗਰੂਪ ਸਿੰਘ ਗਰੇਵਾਲ, ਸਰਪੰਚ ਧਿਆਨ ਸਿੰਘ, ਪੰਚ ਕਰਨੈਲ ਸਿੰਘ, ਹਰਨਾਮ ਦਾਸ, ਨਿਰਮਲਜੀਤ ਸਿੰਘ, ਅਸ਼ਵਨੀ ਕੁਮਾਰ, ਪ੍ਰੇਮ, ਚੇਅਰਮੈਨ ਨਿਰਮਲਾ ਗਰਗ, ਕੈਸ਼ੀਅਰ ਰਾਜਨਦੀਪ ਕੌਰ, ਸੌਰਵ ਕੁਮਾਰ, ਸੋਮਨਾਥ ਸ਼ਰਮਾ ਵੀ ਮੌਜੁਦ ਰਹੇ।

LEAVE A REPLY

Please enter your comment!
Please enter your name here