ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਹਸਪਤਾਲ ਵਿੱਚ ਇਲਾਜ ਅਧੀਨ ਸ਼ਿਵ ਸੈਨਾ ਆਗੂ ਨੂੰ ਮਿਲਣ ਪਹੁੰਚੇ

ਲੁਧਿਆਣਾ ( Rajan ) :- ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ; ਸਮਾਜ ਵਿੱਚ ਫੈਲ ਰਹੀ ਅਸਹਿਣਸ਼ੀਲਤਾ ਦੀ ਭਾਵਨਾ ’ਤੇ ਚਿੰਤਾ ਪ੍ਰਗਟਾਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਲੁਧਿਆਣਾ ‘ਚ ਹੋਏ ਜਾਨਲੇਵਾ ਹਮਲੇ ‘ਚ ਜ਼ਖਮੀ ਹੋਏ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਪੁੱਛਣ ਲਈ ਡੀਐੱਮਸੀ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨਾਲ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ । ਬਾਅਦ

ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਦਿੱਲੀ ‘ਚ ਬੈਠੇ ਲੋਕ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਆਪਣੇ ਕੋਲ ਰੱਖ ਰਹੇ ਹਨ। ਅਜਿਹੀਆਂ ਘਟਨਾਵਾਂ ਨਿੱਤ ਦਿਨ ਇੱਕ ਪੈਟਰਨ ਬਣ ਗਈਆਂ ਹਨ, ਜੋ ਸਮਾਜ ਵਿੱਚ ਅਸਹਿਣਸ਼ੀਲਤਾ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ ਅਤੇ ਇਹ ਸਹੀ ਨਹੀਂ ਹੈ। ਉਨ੍ਹਾਂ ਇਸ ਸਮੁੱਚੀ ਘਟਨਾ ਸਬੰਧੀ ਮੁੱਖ ਮੰਤਰੀ ਦੀ ਛੁੱਟੀ ‘ਤੇ ਵੀ ਸਵਾਲ ਉਠਾਏ, ਜੋ ਇਸ ਸਮੇਂ ਜਲੰਧਰ ਉਪ ਚੋਣਾਂ ‘ਚ ਰੁੱਝੇ ਹੋਏ ਹਨ।

LEAVE A REPLY

Please enter your comment!
Please enter your name here