ਜੇਕਰ ਸਰਕਾਰ ਵਾਰ ਵਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇ ਸਕਦੀ ਹੈ, ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ: ਭਾਈ ਕੁਲਦੀਪ ਸਿੰਘ ਨੱਢਾ ।

ਫਿਰੋਜ਼ਪੁਰ/ 23 ਜਨਵਰੀ (ਸੰਦੀਪ ਕੁਮਾਰ ਸੋਨੀ )ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਤੇ ਸਖਤ ਇਤਰਾਜ਼ ਪ੍ਰਗਟਾਉਂਦਿਆਂ ਭਾਈ ਕੁਲਦੀਪ ਸਿੰਘ ਨੱਢਾ ਸ਼ਹਿਰੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਜਬਰ ਜਨਾਹ ਤੇ ਕਤਲ ਵਰਗੇ ਦੋਸ਼ਾਂ ਹੇਠ ਜੇਲ ਵਿੱਚ ਬੰਦ ਡੇਰਾ ਸਿਰਸਾ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਬਾਹਰ ਭੇਜਿਆ ਜਾ ਸਕਦਾ ਹੈ ਤਾਂ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ, ਬੰਦੀ ਸਿੰਘ ਜੋ ਆਪਣੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਉਹਨਾਂ ਨੂੰ ਰਿਹਾਅ ਕਿਉ ਨਹੀਂ ਕੀਤਾ ਜਾ ਰਿਹਾ। ਭਾਈ ਨੰਢਾ ਨੇ ਕਿਹਾ ਕਿ ਇਕ ਪਾਸੇ ਤਾਂ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਮੋਰਚਾ ਚੱਲ ਰਿਹਾ ਹੈ, ਦੂਜੇ ਪਾਸੇ ਡੇਰਾ ਸਿਰਸਾ ਮੁਖੀ ਨੂੰ 14ਮਹੀਨਿਆਂ ‘ਚ ਚੌਥੀ ਵਾਰ 40 ਦਿਨ ਦੀ ਪੈਰੋਲ ਦਿੱਤੀ ਗਈ ਹੈ ਜੋ ਕਿ ਸਰਾਸਰ ਗਲਤ ਹੈ। ਇਸੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਈ ਕੁਲਦੀਪ ਸਿੰਘ ਨੱਢਾ ਨੇ ਕਿਹਾ ਕਿ 25 ਜਨਵਰੀ ਨੂੰ ਹੱਥਾਂ ਵਿਚ ਕਾਲੇ ਝੱਡੇ ਲੈ ਕੇ ਅਤੇ ਸਿਰਾਂ ਉੱਤੇ ਕਾਲੀਆਂ ਪੱਗਾਂ ਬੰਨ੍ ਕੇ ਕੇਂਦਰ ਸਰਕਾਰ ਦੇ ਖਿਲਾਫ ਫਿਰੋਜ਼ਪੁਰ ਵਿਖੇ ਉਧਮ ਸਿੰਘ ਚੌਂਕ ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਰੋਸ ਮਾਰਚ ਵਿੱਚ ਸਮੂਹ ਪੰਥਕ ਜੱਥੇਬੰਦੀਆਂ ਸ਼ਾਮਲ ਹੋਣਗੀਆ।ਇਸ ਮੌਕੇ ਭਾਈ ਜਸਪਾਲ ਸਿੰਘ ਕੌਮੀ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਲਾਡਾ, ਜਸਬੀਰ ਸਿੰਘ ਤੇਗਾ ਸਿੰਘ ਵਾਲਾ, ਡਾ• ਗੁਰਮੀਤ ਸਿੰਘ, ਜਰਨੈਲ ਸਿੰਘ ਗਾਬੜੀਆ, ਅਮਰ ਸਿੰਘ ਗਾਬੜੀਆ, ਪਰਮਜੀਤ ਸਿੰਘ ਸੋਢੀ, ਜਗਤਾਰ ਸਿੰਘ ਕੰਬੋਜ, ਜਗਤਾਰ ਸਿੰਘ ਜੋਸਨ, ਮੰਗਲ ਸਿੰਘ, ਜਰਨੈਲ ਸਿੰਘ, ਬਾਬਾ ਪ੍ਰੀਤਮ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here