ਸੰਜੀਵ ਅਰੋੜਾ ਦੇ ਘਰ ਅਤੇ ਦਫਤਰ ਦੇ ਬਾਹਰ ਬੈਠ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਈਡੀ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ।

ਲੁਧਿਆਣਾ ( Rajan ) :- ਲੁਧਿਆਣਾ ਵਿੱਚ ਅੱਜ ਸਵੇਰੇ ਤੜਕਸਾਰ ਹੋਈ ਈੜੀ ਦੀ ਰੇਡ ਦੇ ਖਿਲਾਫ ਅੱਜ ਆਮ ਆਦਮੀ ਪਾਰਟੀ ਵਿੱਚ ਕਾਫੀ ਨਰਾਜ਼ਗੀ ਪਾਈ ਜਾ ਰਹੀ ਹੈ ।ਦੱਸ ਦਈਏ ਕਿ ਈਡੀ ਵੱਲੋਂ ਰਾਜ ਸਭਾ ਸੰਸਦ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੀਵ ਅਰੋੜਾ ਦੇ ਘਰ ਅਤੇ ਦਫਤਰ ਦੇ ਵਿੱਚ ਈਡੀ ਵੱਲੋਂ ਰੇਡ ਕੀਤੀ ਗਈ ਸੀ। ਇਸ ਖਬਰ ਨੇ ਪੂਰੇ ਭਾਰਤ ਦੇ ਵਿੱਚ ਹਲਚਲ ਮਚਾ ਦਿੱਤੀ ਜਿਸ ਉੱਤੇ ਖੁਦ ਮਨੀਸ਼ ਸਿਸੋਦੀਆ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਦੇ ਉੱਤੇ ਆ ਕੇ ਕੇਂਦਰ ਦੀ ਸਰਕਾਰ ਉੱਤੇ ਇਲਜ਼ਾਮ ਲਗਾਇਆ ਅਤੇ ਕਿਹਾ ਕਿ ਕੇਂਦਰ ਦੀ ਸਰਕਾਰ ਆਮ ਆਦਮੀ ਪਾਰਟੀ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਧਰ ਦੂਜੇ ਪਾਸੇ ਅੱਜ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਾਸ ਕਰ ਸ਼ਰਨਜੀਤ ਸਿੰਘ ਮੱਕੜ ਚੇਅਰਮੈਨ ਅਤੇ ਜੋਰਾਵਰ ਸਿੰਘ ਮੁੰਡੀਆਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਅਤੇ ਕੇਂਦਰ ਦੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਹੱਥ ਕੰਡਿਆਂ ਤੋਂ ਡਰਨ ਵਾਲੀ ਨਹੀਂ।

LEAVE A REPLY

Please enter your comment!
Please enter your name here